<> siqgur pRswid ]
dyh qyjix jI rwim aupweIAw rwm ]
ਹੇ ਭਾਈ! (ਮਨੁੱਖ ਦੀ) ਇਹ ਕਾਂਇਆਂ (ਮਾਨੋ) ਘੋੜੀ ਹੈ (ਇਸ) ਪਰਮਾਤਮਾ ਨੇ ਪੈਦਾ ਕੀਤਾ ਹੈ ।
DMnu mwxs jnmu puMin pweIAw rwm ]ਮਨੁੱਖਾ ਜਨਮ ਭਾਗਾਂ ਵਾਲਾ ਹੈ (ਜਿਸ ਵਿਚ ਇਹ ਕਾਂਇਆਂ ਮਿਲਦੀ ਹੈ) ਚੰਗੀ ਕਿਸਮਤਿ ਨਾਲ ਹੀ (ਜੀਵ ਨੇ ਇਹ ਕਾਂਇਆਂ) ਲੱਭੀ ਹੈ ।
mwxs jnmu vf puMny pwieAw dyh su kMcn cMgVIAw ]। ਹੇ ਭਾਈ! ਮਨੁੱਖਾ ਜਨਮ ਵੱਡੀ ਕਿਸਮਤਿ ਨਾਲ ਹੀ ਲੱਭਦਾ ਹੈ । ਪਰ ਉਸੇ ਮਨੁੱਖ ਦੀ ਕਾਂਇਆਂ ਸੋਨੇ ਵਰਗੀ ਹੈ ਤੇ ਸੋਹਣੀ ਹੈ,
gurmuiK rMgu clUlw pwvY hir hir hir nv rMgVIAw ]ਜੇਹੜਾ ਗੁਰੂ ਦੀ ਸਰਨ ਪੈ ਕੇ ਹਰਿ-ਨਾਮ ਦਾ ਗੂੜ੍ਹਾ ਰੰਗ ਹਾਸਲ ਕਰਦਾ ਹੈ, ਉਸ ਮਨੁੱਖ ਦੀ ਕਾਂਇਆਂ ਹਰਿ-ਨਾਮ ਦੇ ਨਵੇਂ ਰੰਗ ਨਾਲ ਰੰਗੀ ਜਾਂਦੀ ਹੈ ।
eyh dyh su bWkI ijqu hir jwpI hir hir nwim suhwvIAw ]ਹੇ ਭਾਈ! ਇਹ ਕਾਂਇਆਂ ਸੋਹਣੀ ਹੈ ਕਿਉਂਕਿ ਇਸ ਕਾਂਇਆਂ ਨਾਲ ਮੈਂ ਪਰਮਾਤਮਾ ਦਾ ਨਾਮ ਜਪ ਸਕਦਾ ਹਾਂ, ਹਰਿ-ਨਾਮ ਦੀ ਬਰਕਤਿ ਨਾਲ ਇਹ ਕਾਂਇਆਂ ਸੋਹਣੀ ਬਣ ਜਾਂਦੀ ਹੈ ।
vfBwgI pweI nwmu sKweI jn nwnk rwim aupweIAw ]1]ਹੇ ਭਾਈ! ਉਸੇ ਵੱਡੇ ਭਾਗਾਂ ਵਾਲੇ ਮਨੁੱਖ ਨੇ ਹੀ ਇਹ ਕਾਂਇਆਂ ਪ੍ਰਾਪਤ ਕੀਤੀ ਸਮਝ, ਪਰਮਾਤਮਾ ਦਾ ਨਾਮ ਜਿਸ ਮਨੁੱਖ ਦਾ ਮਿੱਤਰ ਬਣ ਜਾਂਦਾ ਹੈ । ਹੇ ਦਾਸ ਨਾਨਕ! (ਨਾਮ ਸਿਮਰਨ ਵਾਸਤੇ ਹੀ ਇਹ ਕਾਂਇਆਂ) ਪਰਮਾਤਮਾ ਨੇ ਪੈਦਾ ਕੀਤੀ ਹੈ ।੧।
dyh pwvau jInu buiJ cMgw rwm ]ਹੇ ਭਾਈ! ਪਰਮਾਤਮਾ ਦੇ ਗੁਣਾਂ ਨੂੰ ਵਿਚਾਰ ਕੇ ਮੈਂ (ਆਪਣੇ ਸਰੀਰ-ਘੋੜੀ ਉਤੇ, ਸਿਫ਼ਤਿ-ਸਾਲਾਹ ਦੀ) ਕਾਠੀ ਪਾਂਦਾ ਹਾਂ,
ciV lMGw jI ibKmu BuieAMgw rwm ](ਉਸ ਕਾਠੀ ਵਾਲੀ ਘੋੜੀ ਉਤੇ) ਚੜ੍ਹ ਕੇ (ਕਾਂਇਆਂ ਨੂੰ ਵੱਸ ਵਿਚ ਕਰ ਕੇ) ਮੈਂ ਇਸ ਔਖੇ (ਤਰੇ ਜਾਣ ਵਾਲੇ) ਸੰਸਾਰ-ਸਮੁੰਦਰ ਤੋਂ ਪਾਰ ਲੰਘਦਾ ਹਾਂ ।
ibKmu BuieAMgw Anq qrMgw gurmuiK pwir lMGwey ](ਹੇ ਭਾਈ! ਕੋਈ ਵਿਰਲਾ) ਗੁਰੂ ਦੇ ਸਨਮੁਖ ਰਹਿਣ ਵਾਲਾ ਮਨੁੱਖ (ਹੀ) ਇਸ ਔਖੇ ਸੰਸਾਰ-ਸਮੁੰਦਰ ਤੋਂ ਪਾਰ ਲੰਘਾਂਦਾ ਹੈ (ਕਿਉਂਕਿ ਇਸ ਵਿਚ ਵਿਕਾਰਾਂ ਦੀਆਂ) ਬੇਅੰਤ ਲਹਿਰਾਂ ਪੈ ਰਹੀਆਂ ਹਨ ।
hir boihiQ ciV vfBwgI lMGY guru Kyvtu sbid qrwey ]ਕੋਈ ਵਿਰਲਾ ਵੱਡੇ ਭਾਗਾਂ ਵਾਲਾ ਮਨੁੱਖ ਹਰਿ-ਨਾਮ ਦੇ ਜਹਾਜ਼ ਵਿਚ ਚੜ੍ਹ ਕੇ ਪਾਰ ਲੰਘਦਾ ਹੈ, ਗੁਰੂ-ਮਲਾਹ ਆਪਣੇ ਸ਼ਬਦ ਵਿਚ ਜੋੜ ਕੇ ਪਾਰ ਲੰਘਾ ਲੈਂਦਾ ਹੈ ।
Anidnu hir rMig hir gux gwvY hir rMgI hir rMgw ]ਹੇ ਨਾਨਕ! ਜੇਹੜਾ ਮਨੁੱਖ ਹਰ ਵੇਲੇ ਪਰਮਾਤਮਾ ਦੇ ਪ੍ਰੇਮ-ਰੰਗ ਵਿਚ (ਟਿਕ ਕੇ) ਪਰਮਾਤਮਾ ਦੀ ਸਿਫ਼ਤਿ-ਸਾਲਾਹ ਦੇ ਗੀਤ ਗਾਂਦਾ ਰਹਿੰਦਾ ਹੈ, ਉਹ ਹਰਿ ਨਾਮ-ਰੰਗ ਵਿਚ ਰੰਗਿਆ ਜਾਂਦਾ ਹੈ,
jn nwnk inrbwx pdu pwieAw hir auqmu hir pdu cMgw ]2]ਉਹ ਮਨੁੱਖ ਉਹ ਉੱਚਾ ਤੇ ਸੁੱਚਾ ਆਤਮਕ ਦਰਜਾ ਹਾਸਲ ਕਰ ਲੈਂਦਾ ਹੈ ਜਿਥੇ ਵਾਸਨਾ ਪੋਹ ਨਹੀਂ ਸਕਦੀ ।੨।
kVIAwlu muKy guir igAwnu idRVwieAw rwm ]ਜਿਸ ਮਨੁੱਖ ਦੇ ਹਿਰਦੇ ਵਿਚ ਗੁਰੂ ਨੇ ਆਤਮਕ ਜੀਵਨ ਦੀ ਸੂਝ ਪੱਕੀ ਕਰ ਦਿੱਤੀ,
qin pRymu hir cwbku lwieAw rwm ]ਉਸ ਨੇ ਇਹ ਸੂਝ (ਆਪਣੀ ਕਾਂਇਆਂ-ਘੋੜੀ ਦੇ) ਮੂੰਹ ਵਿਚ (ਮਾਨੋ) ਲਗਾਮ ਦੇ ਦਿੱਤੀ ਹੈ ।
qin pRymu hir hir lwie cwbku mnu ijxY gurmuiK jIiqAw ]ਹਿਰਦੇ ਵਿਚ ਪੈਦਾ ਹੋਇਆ ਹਰਿ-ਨਾਮ ਦਾ ਪ੍ਰੇਮ ਉਹ ਮਨੁੱਖ ਆਪਣੀ ਕਾਂਇਆਂ-ਘੋੜੀ ਨੂੰ ਚਾਬੁਕ ਮਾਰਦਾ ਰਹਿੰਦਾ ਹੈ, ਤੇ, ਆਪਣੇ ਮਨ ਨੂੰ ਵੱਸ ਵਿਚ ਕਰੀ ਰੱਖਦਾ ਹੈ । ਪਰ, ਇਹ ਮਨ ਗੁਰੂ ਦੀ ਸਰਨ ਪਿਆਂ ਹੀ ਜਿੱਤਿਆ ਜਾ ਸਕਦਾ ਹੈ ।
AGVo GVwvY sbdu pwvY Aipau hir rsu pIiqAw ]ਉਹ ਮਨੁੱਖ ਗੁਰੂ ਦਾ ਸ਼ਬਦ ਪ੍ਰਾਪਤ ਕਰਦਾ ਹੈ, ਆਤਮਕ ਜੀਵਨ ਦੇਣ ਵਾਲਾ ਹਰਿ-ਨਾਮ-ਰਸ ਪੀਂਦਾ ਰਹਿੰਦਾ ਹੈ, ਤੇ (ਜਤ, ਧੀਰਜ ਆਦਿਕ ਦੀ ਕੁਠਾਲੀ ਵਿਚ) ਅੱਲ੍ਹੜ ਮਨ ਨੂੰ ਘੜ ਲੈਂਦਾ ਹੈ (ਸੁਚੱਜਾ ਬਣਾ ਲੈਂਦਾ ਹੈ) ।
suix sRvx bwxI guir vKwxI hir rMgu qurI cVwieAw ]ਗੁਰੂ ਦੀ ਜਿਹੜੀ ਬਾਣੀ ਉਚਾਰੀ ਹੋਈ ਹੈ ਇਸ ਨੂੰ ਆਪਣੇ ਕੰਨਾਂ ਨਾਲ ਸੁਣ ਕੇ (ਭਾਵ, ਗਹੁ ਨਾਲ ਸੁਣ ਕੇ ਉਹ ਮਨੁੱਖ ਆਪਣੇ ਅੰਦਰ) ਪਰਮਾਤਮਾ ਦਾ ਪਿਆਰ ਪੈਦਾ ਕਰਦਾ ਹੈ, ਤੇ ਇਸ ਤਰ੍ਹਾਂ ਕਾਂਇਆਂ-ਘੋੜੀ ਉਤੇ ਸਵਾਰ ਹੰੁਦਾ ਹੈ (ਕਾਂਇਆਂ ਨੂੰ ਵੱਸ ਕਰਦਾ ਹੈ) ।
mhw mwrgu pMQu ibKVw jn nwnk pwir lMGwieAw ]3]ਹੇ ਦਾਸ ਨਾਨਕ! (ਇਹ ਮਨੁੱਖਾ ਜੀਵਨ) ਬੜਾ ਔਖਾ ਪੈਂਡਾ ਹੈ, (ਗੁਰੂ ਸਰਨ ਪਏ ਮਨੁੱਖ ਨੂੰ) ਪਾਰ ਲੰਘਾ ਲੈਂਦਾ ਹੈ ।੩।
GoVI qyjix dyh rwim aupweIAw rwm ]ਹੇ ਭਾਈ! ਇਹ ਮਨੁੱਖਾ ਸਰੀਰ-ਘੋੜੀ ਪਰਮਾਤਮਾ ਨੇ ਪੈਦਾ ਕੀਤੀ ਹੈ (ਕਿ ਇਸ ਘੋੜੀ ਉਤੇ ਚੜ੍ਹ ਕੇ ਜੀਵ ਜੀਵਨ-ਸਫ਼ਰ ਨੂੰ ਸਫਲਤਾ ਨਾਲ ਤੈ ਕਰੇ, ਸੋ) ਜਿਸ (ਸਰੀਰ-ਘੋੜੀ) ਦੀ ਰਾਹੀਂ ਮਨੁੱਖ ਪਰਮਾਤਮਾ ਦਾ ਨਾਮ ਜਪਦਾ ਹੈ,
ijqu hir pRBu jwpY sw Dnu DMnu quKweIAw rwm ]ਉਹ ਧੰਨ ਹੈ, ਉਸ ਨੂੰ ਸ਼ਾਬਾਸ਼ ਮਿਲਦੀ ਹੈ, (ਇਸ ਦੀ ਰਾਹੀਂ) ਪਿਛਲੇ ਕੀਤੇ ਕਰਮਾਂ ਦੇ ਸੰਸਕਾਰਾਂ ਦਾ ਇਕੱਠ ਉੱਘੜ ਪੈਂਦਾ ਹੈ ।
ijqu hir pRBu jwpY sw DMnu swbwsY Duir pwieAw ikrqu juVMdw ]ਹੇ ਭਾਈ! ਇਸ ਸੋਹਣੀ ਕਾਂਇਆਂ-ਘੋੜੀ ਉਤੇ ਚੜ੍ਹ, (ਇਹ ਘੋੜੀ) ਔਖੇ ਸੰਸਾਰ-ਸਮੰੁਦਰ ਤੋਂ ਪਾਰ ਲੰਘਾ ਲੈਂਦੀ ਹੈ, (ਇਸ ਦੀ ਰਾਹੀਂ) ਗੁਰੂ ਦੀ ਸਰਨ ਪੈ ਕੇ ਪਰਮ ਆਨੰਦ ਦੇ ਮਾਲਕ ਪਰਮਾਤਮਾ ਨੂੰ ਮਿਲ ।
ciV dyhiV GoVI ibKmu lGwey imlu gurmuiK prmwnMdw ]ਪੂਰਨ ਪਰਮਾਤਮਾ ਨੇ ਜਿਸ ਜੀਵ-ਇਸਤ੍ਰੀ ਦਾ ਵਿਆਹ ਰਚਾ ਦਿੱਤਾ (ਜਿਸ ਜਿੰਦ-ਵਹੁਟੀ ਨੂੰ ਆਪਣੇ ਨਾਲ ਮਿਲਾਣ ਦਾ ਢੋ ਢੁਕਾ ਦਿੱਤਾ),
hir hir kwju rcwieAw pUrY imil sMq jnw jM\ AweI ]ਸਤ ਸੰਗੀਆਂ ਨਾਲ ਮਿਲ ਕੇ (ਮਾਨੋ, ਉਸ ਦੀ) ਜੰਞ ਆ ਗਈ ।
jn nwnk hir vru pwieAw mMglu imil sMq jnw vwDweI ]4]1]5]ਹੇ ਦਾਸ ਨਾਨਕ! ਸੰਤ ਜਨਾਂ ਨੂੰ ਮਿਲ ਕੇ ਉਸ ਜੀਵ-ਇਸਤ੍ਰੀ ਨੇ ਪ੍ਰਭੂ-ਪਤੀ (ਦਾ ਮਿਲਾਪ) ਹਾਸਲ ਕਰ ਲਿਆ, ਉਸ ਨੇ ਆਤਮਕ ਆਨੰਦ ਲੱਭ ਲਿਆ, ਉਸ ਦੇ ਅੰਦਰ ਆਤਮਕ ਸ਼ਾਦੀਆਨੇ ਵੱਜ ਪਏ ।੪।੧।੫।